ਪੰਜਾਬ ਦੇ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਹੜ੍ਹ ਪ੍ਰਭਾਵਿਤ ਖੇਤਰਾਂ ਦੇ ਲੋਕਾਂ ਨੂੰ ਡਾਕਟਰੀ ਸੇਵਾਵਾਂ ਪ੍ਰਦਾਨ ਕਰਨ ਲਈ ਮੋਹਾਲੀ ਤੋਂ ਤਿੰਨ ਐਂਬੂਲੈਂਸਾਂ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ।
ਉਨ੍ਹਾਂ ਦੱਸਿਆ ਕਿ ਅਗਲੇ 45 ਦਿਨਾਂ ਲਈ ਮੁਫ਼ਤ ਡਾਕਟਰੀ ਜਾਂਚ ਕੀਤੀ ਜਾਵੇਗੀ ਅਤੇ ਦਵਾਈਆਂ ਵੰਡੀਆਂ ਜਾਣਗੀਆਂ ਅਤੇ ਗੰਭੀਰ ਮਾਮਲਿਆਂ ਵਾਲੇ ਮਰੀਜ਼ਾਂ ਨੂੰ ਇਲਾਜ ਲਈ ਨੇੜਲੇ ਸਿਹਤ ਸੰਭਾਲ ਕੇਂਦਰਾਂ ਵਿੱਚ ਭੇਜਿਆ ਜਾਵੇਗਾ।
ਵਿੱਤ ਮੰਤਰੀ ਨੇ ਭਰੋਸਾ ਦਿੱਤਾ ਕਿ ਪੰਜਾਬ ਸਰਕਾਰ ਵੱਲੋਂ ਪੰਜਾਬ ਨੂੰ ਮਜ਼ਬੂਤ ਅਤੇ ਖੁਸ਼ਹਾਲ ਬਣਾਉਣ ਦੇ ਇਰਾਦੇ ਨਾਲ ਹੜ੍ਹ ਪ੍ਰਭਾਵਿਤ ਵਿਅਕਤੀਆਂ ਦੀ ਸਹਾਇਤਾ ਲਈ ਸਾਰੇ ਸੰਭਵ ਕਦਮ ਚੁੱਕੇ ਜਾਣਗੇ।
ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਅੱਜ ਫ਼ਾਜਿ਼ਲਕਾ ਜਿ਼ਲ੍ਹੇ ਦਾ ਦੌਰਾ ਕੀਤਾ ਅਤੇ ਰਾਹਤ ਕਾਰਜਾਂ ਦਾ ਜਾਇਜ਼ਾ ਲਿਆ । ਉਨ੍ਹਾਂ ਕਿਹਾ ਕਿ ਸਾਡੀ ਸਰਕਾਰ ਨੇ 45 ਦਿਨਾਂ ਦੇ ਅੰਦਰ ਹੜ੍ਹ ਪ੍ਰਭਾਵਿਤ ਇਲਾਕਿਆਂ ਵਿੱਚ ਜੀਵਨ ਨੂੰ ਮੁੜ ਲੀਹ `ਤੇ ਲਿਆਉਣ ਦਾ ਟੀਚਾ ਰੱਖਿਆ ਹੈ। ਅਸੀਂ ,ਕਿਸੇ ਵੀ ਗੰਭੀਰ ਬਿਮਾਰੀ ਦੇ ਫੈਲਾਅ ਨੂੰ ਰੋਕਣ ਲਈ ਪੂਰੀ ਤਰ੍ਹਾਂ ਚੌਕਸ ਹਾਂ । ਉਨ੍ਹਾਂ ਜਿ਼ਲ੍ਹੇ ਦੇ ਗੈਰ-ਸਰਕਾਰੀ ਸੰਗਠਨਾਂ ਨਾਲ ਵੀ ਮੀਟਿੰਗ ਕੀਤੀ ਅਤੇ ਹੜ੍ਹ ਸੰਕਟ ਦੌਰਾਨ ਜਨਤਕ ਸੇਵਾ ਵਿੱਚ ਨਿਭਾਈ ਗਈ ਭੂਮਿਕਾ ਦੀ ਪ੍ਰਸ਼ੰਸਾ ਕੀਤੀ।
ਡਾ. ਬਲਬੀਰ ਸਿੰਘ ਨੇ ਮਿਸ਼ਨ ਚੜ੍ਹਦੀ ਕਲਾ ਬਾਰੇ ਜਾਣਕਾਰੀ ਸਾਂਝੀ ਕਰਦਿਆਂ ਕਿਹਾ ਕਿ ਸਾਡੇ ਪੰਜਾਬੀ ਹਮੇਸ਼ਾ ਦੂਜਿਆਂ ਦੀ ਮਦਦ ਕਰਨ ਲਈ ਜਾਣੇ ਜਾਂਦੇ ਹਨ। ਉਨ੍ਹਾਂ ਕਿਹਾ ਕਿ ਵੈੱਬਸਾਈਟ … `ਤੇ ਜਾ ਕੇ ਦਾਨ ਦਿੱਤਾ ਜਾ ਸਕਦਾ ਹੈ। ਉਨ੍ਹਾਂ ਅੱਗੇ ਕਿਹਾ ਕਿ ਪੰਜਾਬ ਸਰਕਾਰ ਇਹ ਰਕਮ ਹੜ੍ਹ ਰਾਹਤ ਕਾਰਜਾਂ `ਤੇ ਖਰਚ ਕਰੇਗੀ। ਉਨ੍ਹਾਂ ਨੇ ਗੈਰ-ਸਰਕਾਰੀ ਸੰਗਠਨਾਂ ਨੂੰ ਅਪੀਲ ਕੀਤੀ ਕਿ ਲੋਕਾਂ ਦੇ ਮਾਨਸਿਕ ਅਤੇ ਸਮਾਜਿਕ ਪੱਧਰ ਨੂੰ ਉੱਚਾ ਚੁੱਕਣ ਲਈ ਇੱਕ ਪਿੰਡ ਗੋਦ ਲੈਣ ।
———-
पंजाब के वित्त मंत्री एडवोकेट हरपाल सिंह चीमा ने आज मोहाली से तीन एंबुलेंसों को हरी झंडी दिखाकर रवाना किया, ताकि बाढ़ प्रभावित क्षेत्रों के लोगों को चिकित्सकीय सेवाएं उपलब्ध करवाई जा सकें।
उन्होंने बताया कि अगले 45 दिनों तक मुफ्त चिकित्सकीय जांच की जाएगी और दवाइयां वितरित की जाएंगी। गंभीर मामलों वाले मरीजों को इलाज हेतु नजदीकी स्वास्थ्य केंद्रों में भेजा जाएगा।
वित्त मंत्री ने भरोसा दिलाया कि पंजाब सरकार, पंजाब को मजबूत और खुशहाल बनाने के इरादे से बाढ़ प्रभावित व्यक्तियों की सहायता के लिए हर संभव कदम उठाएगी।
स्वास्थ्य मंत्री डॉ. बलबीर सिंह ने आज फाजिल्का ज़िले का दौरा कर राहत कार्यों का जायज़ा लिया। उन्होंने कहा कि हमारी सरकार ने 45 दिनों के भीतर बाढ़ प्रभावित इलाकों में जीवन को पटरी पर लाने का लक्ष्य रखा है। हम किसी भी गंभीर बीमारी के फैलाव को रोकने के लिए पूरी तरह सतर्क हैं। उन्होंने ज़िले के गैर-सरकारी संगठनों से भी बैठक की और बाढ़ संकट के दौरान निभाई गई जनसेवा की भूमिका की सराहना की।
डॉ. बलबीर सिंह ने ‘मिशन चढ़दी कला’ के बारे में जानकारी साझा करते हुए कहा कि हमारे पंजाबी हमेशा दूसरों की मदद करने के लिए जाने जाते हैं। उन्होंने कहा कि वेबसाइट … पर जाकर दान दिया जा सकता है। उन्होंने आगे बताया कि पंजाब सरकार यह राशि बाढ़ राहत कार्यों पर खर्च करेगी। साथ ही, उन्होंने गैर-सरकारी संगठनों से अपील की कि वे लोगों के मानसिक और सामाजिक स्तर को ऊंचा उठाने के लिए किसी एक गाँव को गोद लें।
———-