ਗਣਤੰਤਰ ਦਿਵਸ ‘ਤੇ ਹੁਸ਼ਿਆਰਪੁਰ ਵਿੱਚ ਕੌਮੀ ਤਿਰੰਗਾ ਲਹਿਰਾਉਂਦੇ ਹੋਏ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਇਸ ਮੌਕੇ ਪੰਜਾਬ ਦੇ ਸੰਵਿਧਾਨਕ ਅਧਿਕਾਰਾਂ ਦੀ ਜ਼ੋਰਦਾਰ ਢੰਗ ਨਾਲ ਪੁਸ਼ਟੀ ਕਰਦਿਆਂ ਆਪਣੀ ਸਰਕਾਰ ਦੇ ਸ਼ਾਸਨ ਰਿਕਾਰਡ ਦਾ ਵਿਸਥਾਰਪੂਰਵਕ ਵੇਰਵਾ ਦਿੱਤਾ।

ਭਾਰਤ ਦੇ ਆਜ਼ਾਦੀ ਸੰਗਰਾਮ ਵਿੱਚ ਪੰਜਾਬ ਦੀਆਂ ਬੇਮਿਸਾਲ ਕੁਰਬਾਨੀਆਂ ਅਤੇ ਦੇਸ਼ ਦੇ ਅੰਨਦਾਤਾ ਤੇ ਖੜਗਭੁਜਾ ਵਜੋਂ ਇਸ ਦੀ ਨਿਰੰਤਰ ਭੂਮਿਕਾ ਨੂੰ ਯਾਦ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਆਜ਼ਾਦੀ ਤੋਂ ਬਾਅਦ ਸੂਬੇ ਨੂੰ ਇਸ ਦੀ ਰਾਜਧਾਨੀ ਅਤੇ ਵੱਖਰੀ ਹਾਈ ਕੋਰਟ ਤੋਂ ਗ਼ੈਰਕਾਨੂੰਨੀ ਤਰੀਕੇ ਨਾਲ ਵਾਂਝਾ ਰੱਖਿਆ ਗਿਆ ਹੈ। ਉਨ੍ਹਾਂ ਨੇ ਸਪੱਸ਼ਟ ਕੀਤਾ ਕਿ ਚੰਡੀਗੜ੍ਹ, ਪੰਜਾਬ ਯੂਨੀਵਰਸਿਟੀ ਅਤੇ ਇਸ ਦੇ ਪਾਣੀ ਦੇ ਅਧਿਕਾਰਾਂ ‘ਤੇ ਪੰਜਾਬ ਦੇ ਦਾਅਵੇ ਨੂੰ ਕਮਜ਼ੋਰ ਕਰਨ ਦੀਆਂ ਕੋਸ਼ਿਸ਼ਾਂ ਸਫ਼ਲ ਨਹੀਂ ਹੋਣਗੀਆਂ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਪੰਜਾਬ ਆਪਣੇ ਹਿੱਤਾਂ ਦੀ ਰਾਖੀ ਲਈ ਹਰ ਰੋਜ਼ ਕਾਨੂੰਨੀ ਅਤੇ ਸੰਵਿਧਾਨਕ ਚਾਰਾਜੋਈ ਕਰਦਾ ਰਹੇਗਾ।

ਸ਼ਾਸਨ ਨੂੰ ਵਿਰਾਸਤ ਅਤੇ ਵਿਸ਼ਵਾਸ ਨਾਲ ਜੋੜਦੇ ਹੋਏ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਵਸ ਦੀ ਇਤਿਹਾਸਕ ਯਾਦਗਾਰ, ਸ੍ਰੀ ਅੰਮ੍ਰਿਤਸਰ ਸਾਹਿਬ, ਸ੍ਰੀ ਆਨੰਦਪੁਰ ਸਾਹਿਬ ਅਤੇ ਤਲਵੰਡੀ ਸਾਬੋ ਨੂੰ ਪਵਿੱਤਰ ਸ਼ਹਿਰ ਦਾ ਦਰਜਾ ਦਿੱਤਾ ਹੈ। ਉਨ੍ਹਾਂ ਨੇ ਐਲਾਨ ਕੀਤਾ ਕਿ ਸ੍ਰੀ ਗੁਰੂ ਰਵਿਦਾਸ ਜੀ ਦਾ 650ਵਾਂ ਪ੍ਰਕਾਸ਼ ਪੁਰਬ ਇਸ ਸਾਲ 1 ਤੋਂ 20 ਫਰਵਰੀ, 2027 ਤੱਕ ਰਾਜ ਪੱਧਰੀ ਪ੍ਰੋਗਰਾਮਾਂ ਰਾਹੀਂ ਮਨਾਇਆ ਜਾਵੇਗਾ।

ਸ਼ਾਸਨ ਦੀ ਦਿਸ਼ਾ ਨੂੰ ਉਜਾਗਰ ਕਰਦੇ ਹੋਏ ਮੁੱਖ ਮੰਤਰੀ ਨੇ ‘ਯੁੱਧ ਨਸ਼ਿਆਂ ਵਿਰੁੱਧ’ ਅਤੇ ‘ਗੈਂਗਸਟਰਾਂ ਤੇ ਵਾਰ’ ਤਹਿਤ ਨਸ਼ਿਆਂ, ਗੈਂਗਸਟਰਾਂ ਅਤੇ ਨਾਰਕੋ-ਡਰੋਨਾਂ ਵਿਰੁੱਧ ਫੈਸਲਾਕੁੰਨ ਕਾਰਵਾਈ, 10 ਲੱਖ ਰੁਪਏ ਤੱਕ ਦੀ ਸਰਵਵਿਆਪੀ ਸਿਹਤ ਸੰਭਾਲ, ਰਿਸ਼ਵਤ ਤੋਂ ਬਿਨਾਂ 63,000 ਤੋਂ ਵੱਧ ਸਰਕਾਰੀ ਨੌਕਰੀਆਂ ਪ੍ਰਦਾਨ ਕਰਨ ਅਤੇ ਸੜਕ ਸੁਰੱਖਿਆ ਫੋਰਸ ਰਾਹੀਂ ਸੜਕ ਹਾਦਸਿਆਂ ਵਿੱਚ ਮੌਤਾਂ ਵਿੱਚ ਤੇਜ਼ੀ ਨਾਲ ਕਮੀ ਆਈ ਹੈ। ਉਨ੍ਹਾਂ ਨੇ ਮਨਰੇਗਾ ਵਿੱਚ ਅਨੁਸੂਚਿਤ ਜਾਤੀ ਅਤੇ ਬੇਜ਼ਮੀਨੇ ਪਰਿਵਾਰਾਂ ਨੂੰ ਪ੍ਰਭਾਵਿਤ ਕਰਨ ਵਾਲੇ ਬਦਲਾਵਾਂ ‘ਤੇ ਵੀ ਚਿੰਤਾ ਪ੍ਰਗਟ ਕੀਤੀ, 1.5 ਲੱਖ ਕਰੋੜ ਰੁਪਏ ਦੇ ਰਿਕਾਰਡ ਨਿਵੇਸ਼ ਦਾ ਹਵਾਲਾ ਦਿੱਤਾ, ਜਿਸ ਨਾਲ 5.2 ਲੱਖ ਨੌਕਰੀਆਂ ਪੈਦਾ ਹੋਈਆਂ ਅਤੇ 13 ਤੋਂ 15 ਮਾਰਚ ਤੱਕ ਪੰਜਾਬ ਨਿਵੇਸ਼ ਸੰਮੇਲਨ ਦਾ ਐਲਾਨ ਕੀਤਾ।
ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਦੇਸ਼ ਅਤੇ ਇਸ ਦੇ ਲੋਕਾਂ ਪ੍ਰਤੀ ਅਥਾਹ ਯੋਗਦਾਨ ਦੇ ਬਾਵਜੂਦ ਪੰਜਾਬ ਕੋਲ ਆਪਣੀ ਰਾਜਧਾਨੀ ਨਹੀਂ ਹੈ। ਆਜ਼ਾਦੀ ਤੋਂ ਬਾਅਦ ਪੰਜਾਬ ਨੂੰ ਗੈਰ-ਕਾਨੂੰਨੀ ਤੌਰ ‘ਤੇ ਇਸ ਤੋਂ ਵਾਂਝਾ ਰੱਖਿਆ ਗਿਆ ਹੈ। ਸਥਿਤੀ ਨੂੰ ਹੋਰ ਵਿਗਾੜਨ ਲਈ ਸੂਬੇ ਨੂੰ ਇਸ ਦੀ ਰਾਜਧਾਨੀ, ਪੰਜਾਬ ਯੂਨੀਵਰਸਿਟੀ, ਪਾਣੀਆਂ ਅਤੇ ਹੋਰ ਅਧਿਕਾਰਾਂ ਤੋਂ ਵਾਂਝਾ ਕਰਨ ਲਈ ਰੋਜ਼ਾਨਾ ਸਾਜ਼ਿਸ਼ਾਂ ਰਚੀਆਂ ਜਾ ਰਹੀਆਂ ਹਨ। ਇਹ ਕਦੇ ਵੀ ਨਹੀਂ ਹੋਣ ਦਿੱਤਾ ਜਾਵੇਗਾ। ਚੰਡੀਗੜ੍ਹ, ਪੰਜਾਬ ਦਾ ਅਨਿੱਖੜਵਾਂ ਅੰਗ ਸੀ, ਹੈ ਅਤੇ ਹਮੇਸ਼ਾ ਰਹੇਗਾ ਅਤੇ ਸੂਬਾ ਸਰਕਾਰ ਆਪਣੀ ਰਾਜਧਾਨੀ ਵਾਪਸ ਲੈਣ ਲਈ ਹਰ ਸੰਭਵ ਯਤਨ ਕਰੇਗੀ।”
ਵੱਖਰੀ ਹਾਈ ਕੋਰਟ ਨਾ ਹੋਣ ‘ਤੇ ਗੁੱਸਾ ਜ਼ਾਹਰ ਕਰਦਿਆਂ ਪੰਜਾਬ ਦੇ ਮੁੱਖ ਮੰਤਰੀ ਨੇ ਕਿਹਾ ਕਿ ਇਹ ਮੰਦਭਾਗਾ ਹੈ ਕਿ ਪੰਜਾਬ ਕੋਲ ਆਪਣਾ ਹਾਈ ਕੋਰਟ ਨਹੀਂ ਹੈ, ਜਦੋਂ ਕਿ ਉੱਤਰ ਪੂਰਬ ਦੇ ਛੋਟੇ ਰਾਜਾਂ ਦੀਆਂ ਆਪਣੀਆਂ ਰਾਜਧਾਨੀਆਂ ਹਨ। ਉਨ੍ਹਾਂ ਕਿਹਾ, “ਆਪਣੀ ਹਾਈ ਕੋਰਟ ਦੀ ਅਣਹੋਂਦ ਵਿੱਚ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿੱਚ ਕੇਸਾਂ ਦੀ ਵੱਡੀ ਗਿਣਤੀ ਕਾਰਨ ਪੰਜਾਬੀਆਂ ਨੂੰ ਬਹੁਤ ਪਰੇਸ਼ਾਨੀਆਂ ਝੱਲਣੀਆਂ ਪੈਂਦੀਆਂ ਹਨ।”
ਦੇਸ਼ ਭਰ ਦੇ ਸਾਰੇ ਪੰਜਾਬੀਆਂ ਅਤੇ ਨਾਗਰਿਕਾਂ ਨੂੰ ਹਾਰਦਿਕ ਸ਼ੁਭਕਾਮਨਾਵਾਂ ਦਿੰਦੇ ਹੋਏ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਭਾਰਤ ਦੇ ਆਜ਼ਾਦੀ ਸੰਗਰਾਮ ਦੌਰਾਨ ਆਪਣੀਆਂ ਜਾਨਾਂ ਕੁਰਬਾਨ ਕਰਨ ਵਾਲੇ ਹਜ਼ਾਰਾਂ ਦੇਸ਼ ਭਗਤ ਆਜ਼ਾਦੀ ਘੁਲਾਟੀਆਂ ਨੂੰ ਸ਼ਰਧਾਂਜਲੀ ਭੇਟ ਕੀਤੀ।
ਥਲ ਸੈਨਾ, ਜਲ ਸੈਨਾ ਅਤੇ ਹਵਾਈ ਸੈਨਾ ਦੇ ਬਹਾਦਰ ਸੈਨਿਕਾਂ ਨੂੰ ਸਲਾਮ ਕਰਦੇ ਹੋਏ ਮੁੱਖ ਮੰਤਰੀ ਨੇ ਦੇਸ਼ ਦੀ ਪ੍ਰਭੂਸੱਤਾ, ਏਕਤਾ ਅਤੇ ਅਖੰਡਤਾ ਦੀ ਰਾਖੀ ਵਿੱਚ ਉਨ੍ਹਾਂ ਦੀ ਸ਼ਾਨਦਾਰ ਭੂਮਿਕਾ ਨੂੰ ਯਾਦ ਕੀਤਾ। ਉਨ੍ਹਾਂ ਕਿਹਾ, “1950 ਵਿੱਚ ਇਸ ਦਿਨ, ਦੇਸ਼ ਦਾ ਸੰਵਿਧਾਨ ਲਾਗੂ ਹੋਇਆ ਸੀ। ਇਹ ਸਾਰੇ ਭਾਰਤੀਆਂ ਲਈ ਬਹੁਤ ਹੀ ਖਾਸ ਦਿਨ ਹੈ। ਇਹ ਬਹੁਤ ਮਾਣ ਅਤੇ ਸੰਤੁਸ਼ਟੀ ਦੀ ਗੱਲ ਹੈ ਕਿ ਅਸੀਂ ਦੁਨੀਆ ਦੇ ਸਭ ਤੋਂ ਵੱਡੇ ਲੋਕਤੰਤਰ ਦੇ ਮਾਣਮੱਤੇ ਨਾਗਰਿਕ ਹਾਂ।’’
ਇਸ ਪਵਿੱਤਰ ਮੌਕੇ ‘ਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਭਾਰਤੀ ਸੰਵਿਧਾਨ ਦੇ ਨਿਰਮਾਤਾ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਦਕਰ ਦੇ ਸੰਵਿਧਾਨ ਨੂੰ ਬਣਾਉਣ ਵਿੱਚ ਦਿੱਤੇ ਗਏ ਅਣਮੁੱਲੇ ਯੋਗਦਾਨ ਨੂੰ ਸ਼ਰਧਾ ਦੇ ਫੁੱਲ ਭੇਟ ਕੀਤੇ। ਉਨ੍ਹਾਂ ਕਿਹਾ ਕਿ ਪੰਜਾਬੀ ਇਸ ਗੱਲ ‘ਤੇ ਮਾਣ ਕਰਦੇ ਹਨ ਕਿ ਆਜ਼ਾਦੀ ਸੰਗਰਾਮ ਵਿੱਚ ਸਭ ਤੋਂ ਵੱਧ ਕੁਰਬਾਨੀਆਂ ਪੰਜਾਬੀ ਯੋਧਿਆਂ ਨੇ ਦਿੱਤੀਆਂ ਸਨ। ਉਨ੍ਹਾਂ ਕਿਹਾ, “ਹਰ ਪੰਜਾਬੀ ਨੂੰ ਜ਼ੁਲਮ ਅਤੇ ਬੇਇਨਸਾਫ਼ੀ ਵਿਰੁੱਧ ਡਟ ਕੇ ਖੜ੍ਹੇ ਹੋਣ ਦੀ ਪ੍ਰੇਰਨਾ ਸਾਡੇ ਮਹਾਨ ਗੁਰੂਆਂ ਦੀਆਂ ਸਿੱਖਿਆਵਾਂ ਤੋਂ ਮਿਲੀ ਹੈ।”
ਇਤਿਹਾਸਕ ਲਹਿਰਾਂ ਨੂੰ ਯਾਦ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਕੂਕਾ ਲਹਿਰ, ਬੱਬਰ ਅਕਾਲੀ ਲਹਿਰ, ਗ਼ਦਰ ਲਹਿਰ, ਕਾਮਾਗਾਟਾ ਮਾਰੂ ਦੁਖਾਂਤ ਅਤੇ ਪਗੜੀ ਸੰਭਾਲ ਜੱਟਾ ਵਰਗੀਆਂ ਆਜ਼ਾਦੀ ਦੀਆਂ ਲਹਿਰਾਂ ਦੀ ਅਗਵਾਈ ਪੰਜਾਬੀਆਂ ਨੇ ਕੀਤੀ। ਉਨ੍ਹਾਂ ਕਿਹਾ ਕਿ ਬਾਬਾ ਮਹਾਰਾਜ ਸਿੰਘ, ਬਾਬਾ ਰਾਮ ਸਿੰਘ, ਸ਼ਹੀਦ ਭਗਤ ਸਿੰਘ, ਸ਼ਹੀਦ ਸੁਖਦੇਵ, ਲਾਲਾ ਲਾਜਪਤ ਰਾਏ, ਸ਼ਹੀਦ ਊਧਮ ਸਿੰਘ, ਸ਼ਹੀਦ ਕਰਤਾਰ ਸਿੰਘ ਸਰਾਭਾ, ਮਦਨ ਲਾਲ ਢੀਂਗਰਾ, ਦੀਵਾਨ ਸਿੰਘ ਕਾਲੇਪਾਣੀ ਅਤੇ ਸੈਂਕੜੇ ਹੋਰ ਕੌਮੀ ਨਾਇਕਾਂ ਨੇ ਭਾਰਤ ਦੀ ਆਜ਼ਾਦੀ ਲਈ ਆਪਣੀਆਂ ਜਾਨਾਂ ਵਾਰੀਆਂ ਹਨ।
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਜਾਬੀਆਂ ਨੇ ਦੇਸ਼ ਦੀ ਤਰੱਕੀ ਵਿੱਚ ਮਿਸਾਲੀ ਯੋਗਦਾਨ ਪਾਇਆ ਹੈ ਅਤੇ ਦੇਸ਼ ਦੀ ਰੱਖਿਆ ਅਤੇ ਇਸ ਨੂੰ ਅਨਾਜ ਉਤਪਾਦਨ ਵਿੱਚ ਸਵੈ-ਨਿਰਭਰ ਬਣਾਉਣ ਵਿੱਚ ਹਮੇਸ਼ਾ ਮੋਹਰੀ ਰਹੇ ਹਨ।
ਕਿਸਾਨਾਂ ਦੀ ਭੂਮਿਕਾ ਦਾ ਜ਼ਿਕਰ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਦੇ ਕਿਸਾਨ ਦੇਸ਼ ਦੇ ਅੰਨਦਾਤਾ ਹਨ, ਜਿਨ੍ਹਾਂ ਦੀ ਸਖ਼ਤ ਮਿਹਨਤ ਇਹ ਯਕੀਨੀ ਬਣਾਉਂਦੀ ਹੈ ਕਿ ਕੋਈ ਵੀ ਭੁੱਖਾ ਨਾ ਸੌਂਵੇ। “ਪੰਜਾਬ, ਦੇਸ਼ ਦੇ ਅਨਾਜ ਭੰਡਾਰ ਵਿੱਚ 60 ਪ੍ਰਤੀਸ਼ਤ ਤੋਂ ਵੱਧ ਯੋਗਦਾਨ ਪਾਉਂਦਾ ਹੈ। ਉਨ੍ਹਾਂ ਕਿਹਾ ਪਿਛਲੇ ਸਾਲ ਦੇ ਤਬਾਹਕੁਨ ਹੜ੍ਹਾਂ ਦੌਰਾਨ ਵੀ ਪੰਜਾਬ ਦੇ ਕਿਸਾਨਾਂ ਨੇ ਕੇਂਦਰੀ ਪੂਲ ਵਿੱਚ 156 ਲੱਖ ਮੀਟ੍ਰਿਕ ਟਨ ਝੋਨੇ ਦਾ ਯੋਗਦਾਨ ਪਾਇਆ। ਪੰਜਾਬ ਦੇ ਕਿਸਾਨਾਂ ਅਤੇ ਸੈਨਿਕਾਂ ਦੇ ਯੋਗਦਾਨ ਕਾਰਨ ਸੂਬੇ ਨੂੰ “ਦੇਸ਼ ਦਾ ਅੰਨਦਾਤਾ ਅਤੇ ਖੜਗਭੁਜਾ ਕਿਹਾ ਜਾਂਦਾ ਹੈ।
ਹੜ੍ਹਾਂ ਤੋਂ ਬਾਅਦ ਸੂਬੇ ਨੂੰ ਮੁੜ ਪੈਰਾਂ ’ਤੇ ਖੜ੍ਹਾ ਕਰਨ ਵਿੱਚ ਮਦਦਗਾਰ ਬਣਨ ਵਾਲਿਆਂ ਦੇ ਸ਼ੁਕਰਗੁਜ਼ਾਰ ਹੁੰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਉਹ ਇਨ੍ਹਾਂ ਯੋਧਿਆਂ ਨੂੰ ਸਿਜਦਾ ਕਰਦੇ ਹਨ ਜਿਨ੍ਹਾਂ ਨੇ ਭਿਆਨਕ ਹੜ੍ਹਾਂ ਦੇ ਬਾਵਜੂਦ ਪੰਜਾਬ ਦਾ ਜਨ-ਜੀਵਨ ਮੁੜ ਲੀਹ ’ਤੇ ਪਾ ਦਿੱਤਾ। ਉਨ੍ਹਾਂ ਕਿਹਾ, “ਕੁਦਰਤੀ ਆਫ਼ਤ ਦੇ ਬਾਵਜੂਦ ਸੂਬਾ ਕੁਝ ਘੰਟਿਆਂ ਵਿੱਚ ਮੁੜ ਆਪਣੇ ਪੈਰਾਂ ’ਤੇ ਖੜ੍ਹਾ ਹੋ ਗਿਆ। ”
ਮੁੱਖ ਮੰਤਰੀ ਨੇ ਕਿਹਾ ਕਿ ਦੇਸ਼ ਦੀ ਖਾਤਰ ਪੰਜਾਬ ਨੇ ਆਪਣੇ ਕੀਮਤੀ ਕੁਦਰਤੀ ਸਰੋਤਾਂ ਜਰਖੇਜ਼ ਮਿੱਟੀ ਅਤੇ ਜਲ ਵਸੀਲਿਆਂ ਨੂੰ ਕੁਰਬਾਨ ਕਰ ਦਿੱਤਾ। ਉਨ੍ਹਾਂ ਕਿਹਾ ਕਿ ਮਹਾਨ ਕੁਰਬਾਨੀਆਂ ਦੇ ਬਾਵਜੂਦ ਪੰਜਾਬ ਲਗਾਤਾਰ ਬੇਇਨਸਾਫੀ ਅਤੇ ਵਿਤਕਰੇ ਦਾ ਸਾਹਮਣਾ ਕਰ ਰਿਹਾ ਹੈ ਅਤੇ ਸੂਬੇ ਨੂੰ ਆਪਣੇ ਹੱਕ ਲੈਣ ਲਈ ਕਾਨੂੰਨੀ, ਵਿਧਾਨਕ ਅਤੇ ਪ੍ਰਸ਼ਾਸਕੀ ਪੱਧਰ ਉਤੇ ਲੜਾਈ ਲੜਨ ਲਈ ਮਜਬੂਰ ਹੋਣਾ ਪੈ ਰਿਹਾ ਹੈ।
ਪੰਜਾਬ ਨਾਲ ਮਤਰੇਈ ਮਾਂ ਵਾਲਾ ਸਲੂਕ ਹੋਣ ਦਾ ਜ਼ਿਕਰ ਕਰਦੇ ਹੋਏ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਸ ਦੇ ਹੱਕ ਖੋਹਣ ਲਈ ਸਾਜ਼ਿਸ਼ਾਂ ਰਚੀਆਂ ਜਾ ਰਹੀਆਂ ਹਨ। ਉਨ੍ਹਾਂ ਕਿਹਾ, “ਬੀ.ਬੀ.ਐਮ.ਬੀ. ਅਤੇ ਪਾਣੀਆਂ ‘ਤੇ ਪੰਜਾਬ ਦੇ ਕਾਨੂੰਨੀ ਹੱਕਾਂ ਉਤੇ ਛਾਪਾ ਮਾਰਨ ਦੀ ਕੋਝੀ ਚਾਲ ਚੱਲੀ ਗਈ ਸੀ, ਪਰ ਸੂਬਾ ਸਰਕਾਰ ਨੇ ਇਸ ਨੂੰ ਸਫਲ ਨਹੀਂ ਹੋਣ ਦਿੱਤਾ।”
ਮਹਾਤਮਾ ਗਾਂਧੀ ਰਾਸ਼ਟਰੀ ਪੇਂਡੂ ਰੁਜ਼ਗਾਰ ਗਰੰਟੀ ਐਕਟ (ਮਨਰੇਗਾ) ਵਿੱਚ ਬਦਲਾਅ ਕਰਨ ‘ਤੇ ਚਿੰਤਾ ਪ੍ਰਗਟ ਕਰਦੇ ਹੋਏ ਮੁੱਖ ਮੰਤਰੀ ਨੇ ਕਿਹਾ ਕਿ ਕੇਂਦਰ ਨੇ ਇਸ ਯੋਜਨਾ ਦਾ ਢਾਂਚੇ ਹੀ ਬਦਲ ਦਿੱਤਾ ਗਿਆ ਹੈ ਅਤੇ ਇਸ ਨਾਲ ਅਨੁਸੂਚਿਤ ਜਾਤੀ ਵਰਗ ਦੇ ਮਜ਼ਦੂਰਾਂ, ਔਰਤਾਂ ਅਤੇ ਬੇਜ਼ਮੀਨੇ ਪਰਿਵਾਰਾਂ ਤੋਂ ਰੋਜ਼ੀ-ਰੋਟੀ ਖੋਹ ਲਈ ਜਾਵੇਗੀ। ਉਨ੍ਹਾਂ ਕਿਹਾ, “ਦੇਸ਼ ਵਿੱਚ ਅਨੁਸੂਚਿਤ ਜਾਤੀ ਦੀ ਆਬਾਦੀ ਦਾ ਸਭ ਤੋਂ ਵੱਧ ਅਨੁਪਾਤ ਪੰਜਾਬ ਵਿੱਚ ਹੈ। ਇਹ ਨਵਾਂ ਕਾਨੂੰਨ ਅਨੁਸੂਚਿਤ ਜਾਤੀ ਭਾਈਚਾਰੇ ਲਈ ਤਬਾਹਕੁੰਨ ਸਾਬਤ ਹੋਵੇਗਾ।”
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਸ ਸਮੇਂ ਪੰਜਾਬ ਵਿੱਚ 19.85 ਲੱਖ ਪਰਿਵਾਰ ਮਨਰੇਗਾ ਕਾਮਿਆਂ ਵਜੋਂ ਰਜਿਸਟਰਡ ਹਨ, ਜਿਨ੍ਹਾਂ ਵਿੱਚੋਂ 12.65 ਲੱਖ ਅਨੁਸੂਚਿਤ ਜਾਤੀ ਭਾਈਚਾਰੇ ਨਾਲ ਸਬੰਧਤ ਹਨ। ਉਨ੍ਹਾਂ ਕਿਹਾ, “ਸੂਬਾ ਸਰਕਾਰ ਕਾਨੂੰਨ ਅਤੇ ਅਦਾਲਤਾਂ ਰਾਹੀਂ ਕੇਂਦਰ ਵਿਰੁੱਧ ਇਹ ਜੰਗ ਲੜ ਰਹੀ ਹੈ।”
ਉਨ੍ਹਾਂ ਇਹ ਵੀ ਕਿਹਾ ਕਿ ਸੰਵਿਧਾਨ ਵਿੱਚ ਕੇਂਦਰ-ਰਾਜ ਅਧਿਕਾਰ ਸਪੱਸ਼ਟ ਤੌਰ ਉਤੇ ਪ੍ਰਭਾਸ਼ਿਤ ਹੋਣ ਦੇ ਬਾਵਜੂਦ ਕੇਂਦਰ ਨੇ ਪੇਂਡੂ ਵਿਕਾਸ ਲਈ ਪੇਂਡੂ ਵਿਕਾਸ ਫੰਡ (ਆਰ.ਡੀ.ਐਫ.) ਰੋਕ ਦਿੱਤੇ ਹਨ।
ਪੰਜਾਬ ਦੇ ਦ੍ਰਿੜ ਇਰਾਦੇ ਨੂੰ ਦੁਹਰਾਉਂਦੇ ਹੋਏ ਮੁੱਖ ਮੰਤਰੀ ਨੇ ਕਿਹਾ, “ਪੰਜਾਬ ਨੂੰ ਕੇਂਦਰ ਤੋਂ ਆਪਣੇ ਅਧਿਕਾਰ ਪ੍ਰਾਪਤ ਕਰਨ ਲਈ ਹਰ ਰੋਜ਼ ਲੜਾਈ ਲੜਨੀ ਪੈਂਦੀ ਹੈ। ਮੈਂ ਇਹ ਸਪੱਸ਼ਟ ਕਰ ਦਿੰਦਾ ਹਾਂ ਕਿ ਪੰਜਾਬੀ ਕਦੇ ਵੀ ਝੁਕੇ ਨਹੀਂ ਹਨ, ਅਤੇ ਨਾ ਹੀ ਉਹ ਭਵਿੱਖ ਵਿੱਚ ਕਦੇ ਝੁਕਣਗੇ।”
ਫੁੱਟ ਪਾਊ ਤਾਕਤਾਂ ਨੂੰ ਚੇਤਾਵਨੀ ਦਿੰਦੇ ਹੋਏ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਜਾਬੀਆਂ ਨੂੰ ਵੰਡਣ ਲਈ ਝੂਠਾ ਪ੍ਰਾਪੇਗੰਡਾ ਕੀਤਾ ਜਾ ਰਿਹਾ ਹੈ, ਪਰ ਸੂਬਾ ਸਰਕਾਰ ਅਜਿਹੇ ਮਨਸੂਬਿਆਂ ਨੂੰ ਕਦੇ ਵੀ ਸਫਲ ਨਹੀਂ ਹੋਣ ਦੇਵੇਗੀ। ਉਨ੍ਹਾਂ ਨੇ ਗੈਂਗਸਟਰਾਂ ਅਤੇ ਉਨ੍ਹਾਂ ਦੇ ਹਮਦਰਦਾਂ ਨੂੰ ਸਖ਼ਤ ਚੇਤਾਵਨੀ ਦਿੱਤੀ ਕਿ ਉਹ ਜੁਰਮ ਦਾ ਰਾਹ ਛੱਡ ਦੇਣ ਜਾਂ ਨਤੀਜੇ ਭੁਗਤਣ ਲਈ ਤਿਆਰ ਰਹਿਣ। “ਗੈਂਗਸਟਰਾਂ ‘ਤੇ ਵਾਰ’ ਮੁਹਿੰਮ ਦਾ ਜ਼ਿਕਰ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਗੈਂਗਸਟਰਾਂ ਵਿਰੁੱਧ ਕਾਰਵਾਈ ਜਾਰੀ ਹੈ ਅਤੇ ਇਨ੍ਹਾਂ ਨੂੰ ਸ਼ਹਿ ਦੇਣ ਵਾਲਿਆਂ ਨੂੰ ਵੀ ਬਖਸ਼ਿਆ ਨਹੀਂ ਜਾਵੇਗਾ। ਉਨ੍ਹਾਂ ਕਿਹਾ ਕਿ ਕਾਨੂੰਨ ਤੋੜਨ ਵਾਲਿਆਂ ਪ੍ਰਤੀ ਕੋਈ ਲਿਹਾਜ਼ ਨਹੀਂ ਵਰਤਿਆ ਜਾਵੇਗਾ। ਉਨ੍ਹਾਂ ਕਿਹਾ ਕਿ ਹਰ ਕੀਮਤ ‘ਤੇ ਸੂਬੇ ਵਿੱਚ ਸ਼ਾਂਤੀ, ਏਕਤਾ ਅਤੇ ਭਾਈਚਾਰਕ ਸਾਂਝ ਕਾਇਮ ਰੱਖੀ ਜਾਵੇਗੀ।
ਪਿਛਲੇ ਤਕਰੀਬਨ ਚਾਰ ਸਾਲਾਂ ਦੌਰਾਨ ਪੰਜਾਬ ਸਰਕਾਰ ਵੱਲੋਂ ਕੀਤੇ ਗਏ ਉਪਰਾਲਿਆਂ ਦਾ ਜ਼ਿਕਰ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਸ਼ਹੀਦਾਂ ਦੇ ਸੁਪਨਿਆਂ ਨੂੰ ਸਾਕਾਰ ਕਰਨ ਵਾਲਾ ਸ਼ਾਸਨ ਪ੍ਰਦਾਨ ਕਰਨ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ‘ਯੁੱਧ ਨਸ਼ਿਆਂ ਵਿਰੁੱਧ’ ਤਹਿਤ ਨਸ਼ਿਆਂ ਵਿਰੁੱਧ ਜੰਗ ਸ਼ੁਰੂ ਕੀਤੀ ਗਈ ਹੈ, ਜਿਸ ਤਹਿਤ ਨਸ਼ਿਆਂ ਦੀ ਸਪਲਾਈ ਚੇਨ ਤੋੜੀ ਗਈ, ਤਸਕਰਾਂ ਨੂੰ ਜੇਲ੍ਹਾਂ ਵਿੱਚ ਸੁੱਟਿਆ ਗਿਆ, ਉਨ੍ਹਾਂ ਦੀਆਂ ਜਾਇਦਾਦਾਂ ਢਾਹ ਦਿੱਤੀਆਂ ਗਈਆਂ ਅਤੇ ਪੀੜਤਾਂ ਦਾ ਇਲਾਜ ਅਤੇ ਮੁੜ ਵਸੇਬਾ ਕੀਤਾ ਗਿਆ। ਉਨ੍ਹਾਂ ਕਿਹਾ, “532 ਕਿਲੋਮੀਟਰ ਲੰਬੀ ਅੰਤਰਰਾਸ਼ਟਰੀ ਸਰਹੱਦ ‘ਤੇ ਐਂਟੀ-ਡਰੋਨ ਤਕਨਾਲੋਜੀ ਸਥਾਪਤ ਕੀਤੀ ਗਈ ਹੈ। ਹੁਣ ਤੱਕ 498 ਡਰੋਨ ਗਤੀਵਿਧੀਆਂ ਦਾ ਪਤਾ ਲਾਇਆ ਗਿਆ ਹੈ ਅਤੇ 256 ਡਰੋਨ ਜ਼ਬਤ ਕੀਤੇ ਗਏ ਹਨ।”
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ‘ਯੁੱਧ ਨਸ਼ਿਆਂ ਵਿਰੁੱਧ’ ਦਾ ਦੂਜਾ ਪੜਾਅ ਸ਼ੁਰੂ ਹੋ ਗਿਆ ਹੈ ਅਤੇ ਨਾਗਰਿਕ 98991-00002 ‘ਤੇ ਮਿਸਡ ਕਾਲ ਦੇ ਕੇ ਇਸ ਵਿੱਚ ਸ਼ਾਮਲ ਹੋ ਸਕਦੇ ਹਨ। ਉਨ੍ਹਾਂ ਕਿਹਾ ਕਿ ਪਿੰਡ ਅਤੇ ਵਾਰਡ ਪੱਧਰੀ ਰੱਖਿਆ ਕਮੇਟੀਆਂ ਬਣਾਈਆਂ ਗਈਆਂ ਹਨ, ਨਸ਼ਿਆਂ ਤੋਂ ਮੁਕਤ ਹੋਏ ਲੋਕਾਂ ਨੂੰ ਸੂਰਮੇ ਵਜੋਂ ਸਨਮਾਨਿਤ ਕੀਤਾ ਜਾ ਰਿਹਾ ਹੈ, ਮੁੜ ਵਸੇਬੇ ਲਈ ਹੁਨਰ ਸਿਖਲਾਈ ਦਿੱਤੀ ਜਾ ਰਹੀ ਹੈ ਅਤੇ 3,083 ਪੇਂਡੂ ਖੇਡ ਮੈਦਾਨ ਵਿਕਸਤ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖਣ ਲਈ ‘ਖੇਡਾਂ ਵਤਨ ਪੰਜਾਬ ਦੀਆਂ’ ਕਰਵਾਈਆਂ ਗਈਆਂ ਜਿਨ੍ਹਾਂ ਵਿੱਚ ਤਿੰਨ-ਤਿੰਨ ਪੀੜ੍ਹੀਆਂ ਹਿੱਸਾ ਲੈ ਰਹੀਆਂ ਹਨ।
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਜੀ ਦਾ 350ਵਾਂ ਸ਼ਹੀਦੀ ਦਿਹਾੜਾ ਦਾ ਇਤਿਹਾਸਕ ਮੌਕਾ ਸੂਬੇ ਭਰ ਵਿੱਚ ਸ਼ਰਧਾ ਤੇ ਸਤਿਕਾਰ ਨਾਲ ਮਨਾਇਆ ਗਿਆ। ਉਨ੍ਹਾਂ ਕਿਹਾ ਕਿ ਸ੍ਰੀ ਅਨੰਦਪੁਰ ਸਾਹਿਬ ਵਿਖੇ ਭਾਈ ਜੈਤਾ ਜੀ ਸਮਾਰਕ ਦੇ ਨਿਰਮਾਣ ‘ਤੇ 20 ਕਰੋੜ ਰੁਪਏ ਖਰਚ ਕੀਤੇ ਗਏ ਹਨ। ਮੁੱਖ ਮੰਤਰੀ ਨੇ ਕਿਹਾ ਕਿ ਸਿੱਖਾਂ ਦੇ ਤਿੰਨ ਪਾਵਨ ਤਖ਼ਤ ਸਾਹਿਬਾਨ ਵਾਲੇ ਸ਼ਹਿਰਾਂ ਸ੍ਰੀ ਅੰਮ੍ਰਿਤਸਰ ਸਾਹਿਬ, ਸ੍ਰੀ ਅਨੰਦਪੁਰ ਸਾਹਿਬ ਅਤੇ ਤਲਵੰਡੀ ਸਾਬੋ ਨੂੰ ਪਵਿੱਤਰ ਸ਼ਹਿਰ ਐਲਾਨਿਆ ਗਿਆ, ਜਦੋਂ ਕਿ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਸ਼ਰਧਾਲੂਆਂ ਨੂੰ ਧਾਰਮਿਕ ਅਸਥਾਨਾਂ ਦੇ ਮੁਫਤ ਦਰਸ਼ਨ ਕਰਵਾ ਰਹੀ ਹੈ।
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਗੇ ਐਲਾਨ ਕੀਤਾ ਕਿ 1 ਫਰਵਰੀ ਨੂੰ ਸ੍ਰੀ ਗੁਰੂ ਰਵਿਦਾਸ ਜੀ ਦਾ 650ਵਾਂ ਪ੍ਰਕਾਸ਼ ਪੁਰਬ ਵਿਆਪਕ ਪੱਧਰ ‘ਤੇ ਮਨਾਇਆ ਜਾਵੇਗਾ, ਜਿਸ ਵਿੱਚ ਇਸ ਸਾਲ 1 ਫਰਵਰੀ ਤੋਂ ਪ੍ਰੋਗਰਾਮ ਅਤੇ ਸਮਾਗਮ ਕਰਵਾਏ ਜਾਣਗੇ ਅਤੇ ਇਹ ਪ੍ਰੋਗਰਾਮ ਸਾਲ 2027 ਤੱਕ ਨਿਰੰਤਰ ਜਾਰੀ ਰਹਿਣਗੇ, ਜਿਸ ਨਾਲ ਗੁਰੂ ਰਵਿਦਾਸ ਜੀ ਦੀ ਮਹਾਨ ਵਿਰਾਸਤ ਅਤੇ ਯਾਦਗਾਰ ਨੂੰ ਯਕੀਨੀ ਬਣਾਇਆ ਜਾ ਸਕੇਗਾ।
ਸਿਹਤ ਸੰਭਾਲ ਸੁਧਾਰਾਂ ਦਾ ਜ਼ਿਕਰ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਮੁੱਖ ਮੰਤਰੀ ਸਿਹਤ ਯੋਜਨਾ ਸਾਰੇ 65 ਲੱਖ ਪਰਿਵਾਰਾਂ ਲਈ 10 ਲੱਖ ਰੁਪਏ ਤੱਕ ਦਾ ਨਕਦ ਰਹਿਤ ਇਲਾਜ ਪ੍ਰਦਾਨ ਕਰਦੀ ਹੈ। ਉਨ੍ਹਾਂ ਕਿਹਾ, “ਇਸ ਯੋਜਨਾ ਹੇਠ ਆਮਦਨ ਦੀਆਂ ਸ਼ਰਤਾਂ ਨੂੰ ਹਟਾ ਦਿੱਤਾ ਗਿਆ ਹੈ। ਸਰਕਾਰੀ ਕਰਮਚਾਰੀਆਂ ਅਤੇ ਪੈਨਸ਼ਨਰਾਂ ਨੂੰ ਵੀ ਸ਼ਾਮਲ ਕੀਤਾ ਗਿਆ ਹੈ। ਪੰਜਾਬ ਸਾਰੇ ਨਾਗਰਿਕਾਂ ਨੂੰ ਮੁਫ਼ਤ ਸਿਹਤ ਸੰਭਾਲ ਪ੍ਰਦਾਨ ਕਰਨ ਵਾਲਾ ਪਹਿਲਾ ਸੂਬਾ ਬਣ ਗਿਆ ਹੈ।”
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ 881 ਆਮ ਆਦਮੀ ਕਲੀਨਿਕ ਰੋਜ਼ਾਨਾ ਮੁਫ਼ਤ ਇਲਾਜ ਪ੍ਰਦਾਨ ਕਰ ਰਹੇ ਹਨ ਅਤੇ ਇਹ ਗਿਣਤੀ ਜਲਦੀ ਹੀ 1,000 ਤੱਕ ਪਹੁੰਚ ਜਾਵੇਗੀ।
ਰੁਜ਼ਗਾਰ ਦੇ ਸਬੰਧ ਵਿੱਚ, ਉਨ੍ਹਾਂ ਕਿਹਾ ਕਿ 63,027 ਸਰਕਾਰੀ ਨੌਕਰੀਆਂ ਪਾਰਦਰਸ਼ੀ ਢੰਗ ਨਾਲ ਰਿਸ਼ਵਤ ਜਾਂ ਸਿਫਾਰਸ਼ ਤੋਂ ਬਿਨਾਂ ਦਿੱਤੀਆਂ ਗਈਆਂ ਹਨ। ਉਨ੍ਹਾਂ ਕਿਹਾ ਕਿ 90 ਫੀਸਦੀ ਘਰਾਂ ਨੂੰ ਮੁਫ਼ਤ ਬਿਜਲੀ ਮਿਲ ਰਹੀ ਹੈ ਅਤੇ ਪੰਜਾਬ ਦੇ ਇਤਿਹਾਸ ਵਿੱਚ ਪਹਿਲੀ ਵਾਰ, ਝੋਨੇ ਦੇ ਸੀਜ਼ਨ ਦੌਰਾਨ ਖੇਤਾਂ ਦੇ ਟਿਊਬਵੈੱਲਾਂ ਨੂੰ ਦਿਨ ਵੇਲੇ ਅੱਠ ਘੰਟੇ ਤੋਂ ਵੱਧ ਨਿਰਵਿਘਨ ਬਿਜਲੀ ਸਪਲਾਈ ਕੀਤੀ ਜਾ ਰਹੀ ਹੈ, ਜਿਸ ਨਾਲ ਕਿਸਾਨ ਦੋਵੇਂ ਵੇਲੇ ਖੇਤਾਂ ਵਿੱਚ ਜਾਣ ਦੀ ਬਜਾਏ ਘਰ ਬੈਠ ਕੇ ਪਰਿਵਾਰ ਨਾਲ ਖਾਣਾ ਖਾ ਸਕਦੇ ਹਨ।
ਮੁੱਖ ਮੰਤਰੀ ਨੇ ਕਿਹਾ ਕਿ 6,900 ਕਿਲੋਮੀਟਰ ਲੰਬੇ 18,349 ਰਜਬਾਹਿਆਂ ਨੂੰ ਮੁੜ ਸੁਰਜੀਤ ਕੀਤਾ ਗਿਆ, ਆਜ਼ਾਦੀ ਤੋਂ ਬਾਅਦ ਬਣਨ ਜਾ ਰਹੀ ਪਹਿਲੀ ਨਹਿਰ, ‘ਮਾਲਵਾ ਨਹਿਰ’ ‘ਤੇ 2,300 ਕਰੋੜ ਰੁਪਏ ਖਰਚੇ ਜਾ ਰਹੇ ਹਨ।
ਸਿੱਖਿਆ ਬਾਰੇ ਮੁੱਖ ਮੰਤਰੀ ਨੇ ਕਿਹਾ ਕਿ 118 ਸਕੂਲ ਆਫ਼ ਐਮੀਨੈਂਸ ਸਥਾਪਤ ਕੀਤੇ ਗਏ ਹਨ, ਅਧਿਆਪਕਾਂ ਨੂੰ ਫਿਨਲੈਂਡ, ਸਿੰਗਾਪੁਰ ਅਤੇ ਅਹਿਮਦਾਬਾਦ ਵਿੱਚ ਸਿਖਲਾਈ ਲਈ ਭੇਜਿਆ ਗਿਆ ਹੈ, ਵਿਦਿਆਰਥਣਾਂ ਲਈ ਬੱਸ ਸੇਵਾਵਾਂ ਦਾ 10,000 ਤੋਂ ਵੱਧ ਲੜਕੀਆਂ ਨੂੰ ਲਾਭ ਪਹੁੰਚ ਰਿਹਾ ਹੈ, ਪੰਜਾਬ ਨੇ ਕੇਰਲਾ ਨੂੰ ਪਛਾੜ ਕੇ ਨੈਸ਼ਨਲ ਅਚੀਵਮੈਂਟ ਸਰਵੇ ਵਿੱਚ ਸਿਖਰਲਾ ਸਥਾਨ ਹਾਸਲ ਕੀਤਾ ਹੈ ਅਤੇ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੇ ਵੱਡੀ ਗਿਣਤੀ ਵਿੱਚ ਜੇ.ਈ.ਈ. ਅਤੇ ਨੀਟ ਦੀ ਪ੍ਰੀਖਿਆ ਪਾਸ ਕੀਤੀ ਹੈ।
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸਾਲ 2022 ਤੋਂ ਹੁਣ ਤੱਕ 1.50 ਲੱਖ ਕਰੋੜ ਰੁਪਏ ਦੇ ਨਿਵੇਸ਼ ਪ੍ਰਸਤਾਵ ਹਾਸਲ ਹੋਏ ਹਨ, ਜਿਸ ਨਾਲ ਰੋਜ਼ਗਾਰ ਦੇ 5.2 ਲੱਖ ਮੌਕੇ ਪੈਦਾ ਹੋਏ ਹਨ। ਉਨ੍ਹਾਂ ਨੇ ਐਲਾਨ ਕੀਤਾ ਕਿ ਪੰਜਾਬ ਪ੍ਰਗਤੀਸ਼ੀਲ ਨਿਵੇਸ਼ ਸੰਮੇਲਨ 13 ਤੋਂ 15 ਮਾਰਚ ਤੱਕ ਮੋਹਾਲੀ ਵਿਖੇ ਹੋਵੇਗਾ ਜਿਸ ਵਿੱਚ ਵਿਸ਼ਵ ਭਰ ਤੋਂ ਉਦਯੋਗਪਤੀ ਹਿੱਸਾ ਲੈਣਗੇ।
ਉਨ੍ਹਾਂ ਕਿਹਾ ਕਿ ਪੰਜਾਬ ਕਿਸਾਨਾਂ ਨੂੰ ਦੇਸ਼ ਵਿੱਚ ਗੰਨੇ ਦੀ ਸਭ ਤੋਂ ਵੱਧ ਕੀਮਤ 416 ਰੁਪਏ ਪ੍ਰਤੀ ਕੁਇੰਟਲ ਦਿੰਦਾ ਹੈ, ਪਰਾਲੀ ਸਾੜਨ ਦੀਆਂ ਘਟਨਾਵਾਂ ਵਿੱਚ 53 ਪ੍ਰਤੀਸ਼ਤ ਦੀ ਕਮੀ ਆਈ ਹੈ, ਅਤੇ 21 ਟੋਲ ਪਲਾਜ਼ਾ ਬੰਦ ਕਰਨ ਨਾਲ ਲੋਕਾਂ ਦੀ ਰੋਜ਼ਾਨਾ 67.7 ਲੱਖ ਰੁਪਏ ਦੀ ਬੱਚਤ ਹੋ ਰਹੀ ਹੈ।
ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਡਿਊਟੀ ਦੌਰਾਨ ਜਾਨ ਗੁਆਉਣ ਵਾਲੇ ਰੱਖਿਆ ਜਵਾਨਾਂ ਦੇ ਪਰਿਵਾਰਾਂ ਨੂੰ ਇਕ ਕਰੋੜ ਰੁਪਏ ਅਤੇ ਡਿਊਟੀ ਦੌਰਾਨ ਜਾਨ ਗੁਆਉਣ ਵਾਲੇ ਪੁਲਿਸ ਕਰਮਚਾਰੀਆਂ ਦੇ ਪਰਿਵਾਰਾਂ ਨੂੰ 2 ਕਰੋੜ ਰੁਪਏ ਦਾ ਮਾਣ ਭੱਤਾ ਪ੍ਰਦਾਨ ਕਰਦੀ ਹੈ।
ਸੜਕ ਸੁਰੱਖਿਆ ਫੋਰਸ ਬਾਰੇ ਜ਼ਿਕਰ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਹ ਦੇਸ਼ ਵਿੱਚ ਆਪਣੀ ਕਿਸਮ ਦੀ ਨਿਵੇਕਲੀ ਪਹਿਲ ਹੈ। ਉਨ੍ਹਾਂ ਕਿਹਾ ਕਿ ਪਿਛਲੇ ਸਾਲ ਫਰਵਰੀ ਵਿੱਚ ਇਸ ਦੀ ਸ਼ੁਰੂਆਤ ਤੋਂ ਬਾਅਦ, ਸੜਕ ਹਾਦਸਿਆਂ ਵਿੱਚ ਹੋਣ ਵਾਲੀਆਂ ਮੌਤਾਂ ਵਿੱਚ 48 ਪ੍ਰਤੀਸ਼ਤ ਤੋਂ ਵੱਧ ਦੀ ਕਮੀ ਆਈ ਹੈ। ਇਹ ਫੋਰਸ 4,200 ਕਿਲੋਮੀਟਰ ਹਾਈਵੇਅ ‘ਤੇ ਤਾਇਨਾਤ ਹੈ ਜੋ ਟ੍ਰੈਫਿਕ ਵਿਵਸਥਾ ਨੂੰ ਸੁਚਾਰੂ ਬਣਾਉਂਦੀ ਹੈ।
ਉਨ੍ਹਾਂ ਕਿਹਾ ਕਿ ਪਿੰਡਾਂ ਦੇ ਛੱਪੜਾਂ ਦੀ ਸਫਾਈ ਕੀਤੀ ਜਾ ਰਹੀ ਹੈ, ਲਾਇਬ੍ਰੇਰੀਆਂ ਬਣਾਈਆਂ ਗਈਆਂ ਹਨ, 49,000 ਕਿਲੋਮੀਟਰ ਪੇਂਡੂ ਸੜਕਾਂ ਨੂੰ ਅਪਗ੍ਰੇਡ ਕੀਤਾ ਜਾ ਰਿਹਾ ਹੈ, ਨੌਜਵਾਨਾਂ ਨੂੰ ਮਿੰਨੀ ਬੱਸਾਂ ਦੇ 1,600 ਪਰਮਿਟ ਜਾਰੀ ਕੀਤੇ ਗਏ ਹਨ, ਈਜ਼ੀ ਰਜਿਸਟਰੀ ਸ਼ੁਰੂ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਰਵਿਦਾਸ ਜੀ ਨੂੰ ਸਮਰਪਿਤ ਖੁਰਾਲਗੜ੍ਹ ਵਿਖੇ 148 ਕਰੋੜ ਰੁਪਏ ਦੀ ਯਾਦਗਾਰ ਬਣਾਈ ਜਾ ਰਹੀ ਹੈ।
ਹੁਸ਼ਿਆਰਪੁਰ ਜ਼ਿਲ੍ਹੇ ਦੀ ਸ਼ਲਾਘਾ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਪੰਜਾਬ ਦਾ ਸਭ ਤੋਂ ਵੱਧ ਪੜ੍ਹਿਆ-ਲਿਖਿਆ ਜ਼ਿਲ੍ਹਾ ਹੈ, ਲਿੰਗ ਅਨੁਪਾਤ ਵਿੱਚ ਸਭ ਤੋਂ ਉੱਪਰ ਹੈ, ਅਥਲੈਟਿਕਸ ਅਤੇ ਫੁੱਟਬਾਲ ਵਿੱਚ ਇਸ ਦਾ ਵੱਡਾ ਯੋਗਦਾਨ ਹੈ। ਇਸ ਜ਼ਿਲ੍ਹੇ ਦੇ ਕਸਬੇ ਮਾਹਿਲਪੁਰ ਨੂੰ ਵਿਸ਼ਵ ਪੱਧਰ ‘ਤੇ ਫੁੱਟਬਾਲ ਦੀ ਨਰਸਰੀ ਵਜੋਂ ਜਾਣਿਆ ਜਾਂਦਾ ਹੈ। ਉਨ੍ਹਾਂ ਕਿਹਾ ਕਿ ਹੁਸ਼ਿਆਰਪੁਰ ਵਿੱਚ ਮੈਡੀਕਲ ਕਾਲਜ ‘ਤੇ ਕੰਮ ਜਲਦੀ ਸ਼ੁਰੂ ਹੋ ਜਾਵੇਗਾ ਅਤੇ ਫਰਵਰੀ ਵਿੱਚ ਹੋਣ ਵਾਲੇ ‘ਨੇਚਰ ਫੈਸਟ’ ਲਈ ਪੋਸਟਰ ਜਾਰੀ ਕੀਤੇ।
ਇਸ ਦੌਰਾਨ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪਰੇਡ ਦਾ ਨਿਰੀਖਣ ਕੀਤਾ, ਸੱਭਿਆਚਾਰਕ ਪੇਸ਼ਕਾਰੀਆਂ ਨੂੰ ਦੇਖਿਆ ਅਤੇ ਗਣਤੰਤਰ ਦਿਵਸ ਸਮਾਰੋਹ ਦੌਰਾਨ ਪ੍ਰਾਪਤੀਆਂ ਹਾਸਲ ਕਰਨ ਵਾਲਿਆਂ ਨੂੰ ਸਨਮਾਨਿਤ ਕੀਤਾ।
ਇਸ ਤੋਂ ਪਹਿਲਾਂ ਮੁੱਖ ਮੰਤਰੀ ਨੇ ਪਰੇਡ ਕਮਾਂਡਰ ਧੀਰੇਂਦਰ ਵਰਮਾ ਆਈ.ਪੀ.ਐਸ. ਅਤੇ ਸਹਾਇਕ ਪਰੇਡ ਕਮਾਂਡਰ ਰਮਨਪ੍ਰੀਤ ਸਿੰਘ ਗਿੱਲ ਦੀ ਅਗਵਾਈ ਵਾਲੀ ਪਰੇਡ ਦਾ ਨਿਰੀਖਣ ਕੀਤਾ ਅਤੇ ਪੰਜਾਬ ਪੁਲਿਸ, ਪੰਜਾਬ ਹੋਮਗਾਰਡਜ਼, ਪੈਸਕੋ, ਐਨ.ਸੀ.ਸੀ., ਬੁਆਏ ਸਕਾਊਟਸ, ਪੁਲਿਸ ਕੈਡਿਟਸ, ਗਰਲ ਗਾਈਡਜ਼ ਅਤੇ ਪੰਜਾਬ ਪੁਲਿਸ ਬ੍ਰਾਸ ਬੈਂਡ ਦੀਆਂ ਟੁਕੜੀਆਂ ਤੋਂ ਸਲਾਮੀ ਲਈ।
ਪੀ.ਏ.ਪੀ. ਜਲੰਧਰ ਟੀਮ ਦੁਆਰਾ ਟੈਂਟ ਪੈਗਿੰਗ ਅਤੇ ਭੰਗੜਾ, ਗਿੱਧਾ, ਸਮੂਹ ਡਾਂਸ, ਪੀ.ਟੀ. ਸ਼ੋਅ ਅਤੇ ਸਕੂਲੀ ਵਿਦਿਆਰਥੀਆਂ ਦੁਆਰਾ ਸਮੂਹ ਗਾਇਨ ਸਮੇਤ ਰੰਗਾਰੰਗ ਸੱਭਿਆਚਾਰਕ ਪ੍ਰੋਗਰਾਮ ਵੀ ਪੇਸ਼ ਕੀਤਾ ਗਿਆ।
ਮੁੱਖ ਮੰਤਰੀ ਨੇ ਆਜ਼ਾਦੀ ਘੁਲਾਟੀਆਂ ਅਤੇ ਉਨ੍ਹਾਂ ਦੇ ਰਿਸ਼ਤੇਦਾਰਾਂ ਦਾ ਸਨਮਾਨ ਕੀਤਾ, ਦਿਵਿਆਂਗ ਵਿਅਕਤੀਆਂ ਨੂੰ ਟ੍ਰਾਈਸਾਈਕਲ ਅਤੇ ਲੋੜਵੰਦ ਔਰਤਾਂ ਨੂੰ ਸਿਲਾਈ ਮਸ਼ੀਨਾਂ ਵੰਡੀਆਂ। ਇਸ ਮੌਕੇ ਸੂਬੇ ਅਤੇ ਜ਼ਿਲ੍ਹਾ ਪ੍ਰਸ਼ਾਸਨ ਦੇ ਵਿਕਾਸ ਨੂੰ ਦਰਸਾਉਂਦੀਆਂ ਝਾਕੀਆਂ ਵੀ ਪ੍ਰਦਰਸ਼ਿਤ ਕੀਤੀਆਂ ਗਈਆਂ।
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਗਣਤੰਤਰ ਦਿਵਸ ਸਮਾਰੋਹ ਦੌਰਾਨ ਸਮਾਜ ਵਿੱਚ ਸ਼ਾਨਦਾਰ ਯੋਗਦਾਨ ਪਾਉਣ ਵਾਲੇ ਵੱਖ-ਵੱਖ ਖੇਤਰਾਂ ਦੀਆਂ ਸ਼ਖਸੀਅਤਾਂ ਅਤੇ ਹੋਰ ਅਧਿਕਾਰੀਆਂ ਨੂੰ ਵੀ ਸਨਮਾਨਿਤ ਕੀਤਾ।
………………………………………………………………………………………………………………………………………………………………………………………….
गणतंत्र दिवस पर होशियारपुर में राष्ट्रीय तिरंगा लहराते हुए मुख्यमंत्री भगवंत सिंह मान ने इस अवसर पर पंजाब के संवैधानिक अधिकारों की जोरदार पुष्टि करते हुए अपनी सरकार के शासन रिकॉर्ड का विस्तारपूर्वक विवरण दिया। भारत के स्वतंत्रता संग्राम में पंजाब की बेमिसाल कुर्बानियों और देश के अन्नदाता व खड़गभुजा के रूप में इसकी निरंतर भूमिका को याद करते हुए मुख्यमंत्री ने कहा कि आजादी के बाद राज्य को इसकी राजधानी और अलग हाई कोर्ट से गैरकानूनी तरीके से वंचित रखा गया है। उन्होंने स्पष्ट किया कि चंडीगढ़, पंजाब यूनिवर्सिटी और इसके पानी के अधिकारों पर पंजाब के दावे को कमजोर करने की कोशिशें सफल नहीं होंगी। उन्होंने जोर देकर कहा कि पंजाब अपने हितों की रक्षा के लिए हर रोज कानूनी और संवैधानिक कार्रवाई करता रहेगा।
शासन को विरासत और विश्वास से जोड़ते हुए मुख्यमंत्री भगवंत सिंह मान ने श्री गुरु तेग बहादुर जी के 350वें शहीदी दिवस की ऐतिहासिक यादगार, श्री अमृतसर साहिब, श्री आनंदपुर साहिब और तलवंडी साबो को पवित्र शहर का दर्जा दिया है। उन्होंने घोषणा की कि श्री गुरु रविदास जी का 650वां प्रकाश पर्व इस साल 1 से 20 फरवरी, 2027 तक राज्य स्तरीय कार्यक्रमों के माध्यम से मनाया जाएगा।
शासन की दिशा को उजागर करते हुए मुख्यमंत्री ने ‘युद्ध नशे के विरुद्ध’ और ‘गैंगस्टरों पर वार’ के तहत नशों, गैंगस्टरों और नारको-ड्रोन के खिलाफ निर्णायक कार्रवाई, 10 लाख रुपए तक की सार्वव्यापी स्वास्थ्य सुविधा, रिश्वत के बिना 63,000 से अधिक सरकारी नौकरियां प्रदान करना और सड़क सुरक्षा फोर्स के माध्यम से सड़क हादसों में मौतों में तेजी से कमी आई है। उन्होंने मनरेगा में अनुसूचित जाति और बेजमीन परिवारों को प्रभावित करने वाले बदलावों पर भी चिंता जताई, 1.5 लाख करोड़ रुपए के रिकॉर्ड निवेश का हवाला दिया, जिससे 5.2 लाख नौकरियां पैदा हुईं और 13 से 15 मार्च तक पंजाब निवेश सम्मेलन की घोषणा की।
सभा को संबोधित करते हुए मुख्यमंत्री भगवंत सिंह मान ने कहा, “देश और इसके लोगों के प्रति अथाह योगदान के बावजूद पंजाब के पास अपनी राजधानी नहीं है। आजादी के बाद पंजाब को गैर-कानूनी तौर पर इससे वंचित रखा गया है। स्थिति को और बिगाड़ने के लिए राज्य को इसकी राजधानी, पंजाब यूनिवर्सिटी, पानी और अन्य अधिकारों से वंचित करने के लिए रोजाना साजिशें रची जा रही हैं। यह कभी नहीं होने दिया जाएगा। चंडीगढ़, पंजाब का अभिन्न अंग था, है और हमेशा रहेगा और राज्य सरकार अपनी राजधानी वापस लेने के लिए हर संभव प्रयास करेगी।”
अलग हाई कोर्ट न होने पर गुस्सा जाहिर करते हुए पंजाब के मुख्यमंत्री ने कहा कि यह दुर्भाग्यपूर्ण है कि पंजाब के पास अपना हाई कोर्ट नहीं है, जबकि उत्तर-पूर्व के छोटे राज्यों की अपनी राजधानियां हैं। उन्होंने कहा, “अपनी हाई कोर्ट की अनुपस्थिति में पंजाब और हरियाणा हाई कोर्ट में मामलों की बड़ी संख्या के कारण पंजाबियों को बहुत परेशानियां झेलनी पड़ती हैं।”
देश भर के सभी पंजाबियों और नागरिकों को हार्दिक शुभकामनाएं देते हुए मुख्यमंत्री भगवंत सिंह मान ने भारत के स्वतंत्रता संग्राम के दौरान अपनी जानें कुर्बान करने वाले हजारों देश भक्तों को श्रद्धांजलि अर्पित की।
थल सेना, जल सेना और वायु सेना के बहादुर सैनिकों को सलाम करते हुए मुख्यमंत्री ने देश की प्रभुसत्ता, एकता और अखंडता की रक्षा में उनकी शानदार भूमिका को याद किया। उन्होंने कहा, “1950 में इस दिन, देश का संविधान लागू हुआ था। यह सभी भारतीयों के लिए बहुत खास दिन है। यह बहुत गर्व और संतुष्टि की बात है कि हम दुनिया के सबसे बड़े लोकतंत्र के गौरवशाली नागरिक हैं।”
इस पवित्र अवसर पर मुख्यमंत्री भगवंत सिंह मान ने भारतीय संविधान के निर्माता बाबा साहिब डॉ. भीम राव अंबेडकर के संविधान बनाने में दिए गए अनमोल योगदान को श्रद्धा के फूल अर्पित किए। उन्होंने कहा कि पंजाबी इस बात पर गर्व करते हैं कि स्वतंत्रता संग्राम में सबसे अधिक कुर्बानियां पंजाबी योद्धाओं ने दी। उन्होंने कहा, “हर पंजाबी को जुल्म और बेइंसाफी के खिलाफ डटकर खड़े होने की प्रेरणा हमारे महान गुरुओं की शिक्षाओं से मिली है।”
ऐतिहासिक लहरों को याद करते हुए मुख्यमंत्री ने कहा कि कूका लहर, बब्बर अकाली लहर, गदर लहर, कामागाटा मारू दुखांत और पगड़ी संभाल जट्टा जैसी आजादी की लहरों का नेतृत्व पंजाबियों ने किया। उन्होंने कहा कि बाबा महाराज सिंह, बाबा राम सिंह, शहीद भगत सिंह, शहीद सुखदेव, लाला लाजपत राय, शहीद ऊधम सिंह, शहीद करतार सिंह सराभा, मदन लाल ढींगरा, दीवान सिंह कालेपानी और सैकड़ों अन्य राष्ट्र नायकों ने भारत की आजादी के लिए अपनी जानें कुर्बान की।
मुख्यमंत्री भगवंत सिंह मान ने कहा कि पंजाबियों ने देश की तरक्की में मिसाली योगदान दिया है और देश की रक्षा तथा इसे अनाज उत्पादन में आत्मनिर्भर बनाने में हमेशा अग्रणी रहे हैं।
किसानों की भूमिका का जिक्र करते हुए मुख्यमंत्री ने कहा कि पंजाब के किसान देश के अन्नदाता हैं, जिनकी कड़ी मेहनत यह सुनिश्चित करती है कि कोई भी भूखा न सोए। “पंजाब, देश के अनाज भंडार में 60 प्रतिशत से अधिक योगदान देता है।” उन्होंने कहा पिछले साल के तबाहीपूर्ण बाढ़ों के दौरान भी पंजाब के किसानों ने केंद्रीय पूल में 156 लाख मीट्रिक टन धान का योगदान दिया। पंजाब के किसानों और सैनिकों के योगदान के कारण राज्य को “देश का अन्नदाता और खड़गभुजा” कहा जाता है।
बाढ़ों के बाद राज्य को फिर पैरों पर खड़ा करने में मददगार बनने वालों के शुक्रगुजार होते हुए मुख्यमंत्री भगवंत सिंह मान ने कहा कि वे इन योद्धाओं को सिजदा करते हैं जिन्होंने भयानक बाढ़ों के बावजूद पंजाब का जन-जीवन फिर लीक पर डाल दिया। उन्होंने कहा, “प्राकृतिक आपदा के बावजूद राज्य कुछ घंटों में फिर अपने पैरों पर खड़ा हो गया।”
मुख्यमंत्री ने कहा कि देश की खातिर पंजाब ने अपने कीमती प्राकृतिक संसाधनों उपजाऊ मिट्टी और जल संसाधनों को कुर्बान कर दिया। उन्होंने कहा कि महान कुर्बानियों के बावजूद पंजाब लगातार बेइंसाफी और भेदभाव का सामना कर रहा है और राज्य को अपने हक लेने के लिए कानूनी, विधायी और प्रशासकीय स्तर पर लड़ाई लड़नी पड़ रही है।
पंजाब के साथ सौतेली मां वाला सलूक होने का जिक्र करते हुए भगवंत सिंह मान ने कहा कि इसके हकों को छीनने के लिए साजिशें रची जा रही हैं। उन्होंने कहा, “बी.बी.एम.बी. और पानी पर पंजाब के कानूनी हकों पर छापा मारने की बुरी चालें चली गई थी, लेकिन राज्य सरकार ने इसे सफल नहीं होने दिया।”
महात्मा गांधी राष्ट्रीय ग्रामीण रोजगार गारंटी अधिनियम (मनरेगा) में बदलाव पर चिंता जताते हुए मुख्यमंत्री ने कहा कि केंद्र ने इस योजना का ढांचा ही बदल दिया है और इससे अनुसूचित जाति वर्ग के मजदूरों, महिलाओं और बेजमीन परिवारों से रोजी-रोटी छीन ली जाएगी। उन्होंने कहा, “देश में अनुसूचित जाति की आबादी का सबसे अधिक अनुपात पंजाब में है। यह नया कानून अनुसूचित जाति भाईचारे के लिए बुरा साबित होगा।”
मुख्यमंत्री भगवंत सिंह मान ने कहा कि वर्तमान में पंजाब में 19.85 लाख परिवार मनरेगा कामगारों के रूप में रजिस्टर्ड हैं, जिनमें से 12.65 लाख अनुसूचित जाति भाईचारे से संबंधित हैं। उन्होंने कहा, “राज्य सरकार कानून और अदालतों के माध्यम से केंद्र के खिलाफ यह जंग लड़ रही है।”
उन्होंने यह भी कहा कि संविधान में केंद्र-राज्य अधिकार स्पष्ट रूप से परिभाषित होने के बावजूद केंद्र ने ग्रामीण विकास के लिए ग्रामीण विकास फंड (आर.डी.एफ.) रोक दिए हैं।
पंजाब के दृढ़ इरादे को दोहराते हुए मुख्यमंत्री ने कहा, “पंजाब को केंद्र से अपने अधिकार प्राप्त करने के लिए हर रोज लड़ाई लड़नी पड़ती है। मैं यह स्पष्ट कर देता हूं कि पंजाबी कभी नहीं झुके हैं, और न ही वे भविष्य में कभी झुकेंगे।”
फूट डालने वाली ताकतों को चेतावनी देते हुए मुख्यमंत्री भगवंत सिंह मान ने कहा कि पंजाबियों को बांटने के लिए झूठा प्रचार किया जा रहा है, लेकिन राज्य सरकार ऐसे मनसूबों को कभी सफल नहीं होने देगी। उन्होंने गैंगस्टरों और उनके हमदर्दों को सख्त चेतावनी दी कि वे जुर्म का रास्ता छोड़ दें या नतीजे भुगतने के लिए तैयार रहें। “गैंगस्टरों पर वार” अभियान का जिक्र करते हुए मुख्यमंत्री ने कहा कि गैंगस्टरों के खिलाफ कार्रवाई जारी है और इन्हें शह देने वालों को भी बख्शा नहीं जाएगा। उन्होंने कहा कि कानून तोड़ने वालों के प्रति कोई लिहाज नहीं बरता जाएगा। उन्होंने कहा कि हर कीमत पर राज्य में शांति, एकता और भाईचारे की साझेदारी कायम रखी जाएगी।
पिछले तकरीबन चार सालों में पंजाब सरकार द्वारा किए गए उपायों का जिक्र करते हुए मुख्यमंत्री ने कहा कि पंजाब सरकार शहीदों के सपनों को साकार करने वाला शासन प्रदान करने के लिए वचनबद्ध है। उन्होंने कहा कि ‘युद्ध नशे के विरुद्ध’ के तहत नशों के खिलाफ जंग शुरू की गई है, जिसके तहत नशों की सप्लाई चेन तोड़ी गई, तस्करों को जेलों में डाला गया, उनकी जायदादें ढाही गईं और पीड़ितों का इलाज और पुनर्वास किया गया। उन्होंने कहा, “532 किलोमीटर लंबी अंतरराष्ट्रीय सीमा पर एंटी-ड्रोन तकनीक स्थापित की गई है। अब तक 498 ड्रोन गतिविधियों का पता लगाया गया है और 256 ड्रोन जब्त किए गए हैं।”
मुख्यमंत्री भगवंत सिंह मान ने कहा कि ‘युद्ध नशे के विरुद्ध’ का दूसरा चरण शुरू हो गया है और नागरिक 98991-00002 पर मिस्ड कॉल देकर इसमें शामिल हो सकते हैं। उन्होंने कहा कि गांव और वार्ड स्तर की सुरक्षा समितियां बनाई गई हैं, नशों से मुक्त हुए लोगों को सूरमे के रूप में सम्मानित किया जा रहा है, पुनर्वास के लिए हुनर प्रशिक्षण दिया जा रहा है और 3,083 ग्रामीण खेल मैदान विकसित किए जा रहे हैं। उन्होंने कहा कि युवाओं को नशों से दूर रखने के लिए ‘खेडां वतन पंजाब दियां’ करवाई गईं जिनमें तीन-तीन पीढ़ियां हिस्सा ले रही हैं।
मुख्यमंत्री भगवंत सिंह मान ने कहा कि नौंवे पातशाह श्री गुरु तेग बहादुर जी का 350वां शहादत दिवस का ऐतिहासिक मौका राज्य भर में श्रद्धा व सम्मान के साथ मनाया गया। उन्होंने कहा कि श्री आनंदपुर साहिब में भाई जैता जी स्मारक के निर्माण पर 20 करोड़ रुपए खर्च किए गए हैं। मुख्यमंत्री ने कहा कि सिखों के तीन पावन तख्त साहिबान वाले शहरों श्री अमृतसर साहिब, श्री आनंदपुर साहिब और तलवंडी साबो को पवित्र शहर घोषित किया गया, जबकि मुख्यमंत्री तीर्थ यात्रा योजना श्रद्धालुओं को धार्मिक स्थानों के मुफ्त दर्शन करवा रही है।
मुख्यमंत्री भगवंत सिंह मान ने आगे घोषणा की कि 1 फरवरी को श्री गुरु रविदास जी का 650वां प्रकाश पर्व व्यापक स्तर पर मनाया जाएगा, जिसमें इस साल 1 फरवरी से कार्यक्रम और समागम करवाए जाएंगे और ये कार्यक्रम साल 2027 तक निरंतर जारी रहेंगे, जिससे गुरु रविदास जी की महान विरासत और यादगार को यकीनी बनाया जा सकेगा।
स्वास्थ्य सुधारों का जिक्र करते हुए मुख्यमंत्री ने कहा कि मुख्यमंत्री स्वास्थ्य योजना सभी 65 लाख परिवारों के लिए 10 लाख रुपए तक का नकद रहित इलाज प्रदान करती है। उन्होंने कहा, “इस योजना के तहत आय की शर्तें हटा दी गई हैं। सरकारी कर्मचारियों और पेंशनरों को भी शामिल किया गया है। पंजाब सभी नागरिकों को मुफ्त स्वास्थ्य सुविधा प्रदान करने वाला पहला राज्य बन गया है।”
मुख्यमंत्री भगवंत सिंह मान ने कहा कि 881 आम आदमी क्लीनिक रोजाना मुफ्त इलाज प्रदान कर रहे हैं और यह संख्या जल्द ही 1,000 तक पहुंच जाएगी।
रोजगार के संबंध में, उन्होंने कहा कि 63,027 सरकारी नौकरियां पारदर्शी तरीके से रिश्वत या सिफारिश के बिना दी गई हैं। उन्होंने कहा कि 90 प्रतिशत घरों को मुफ्त बिजली मिल रही है और पंजाब के इतिहास में पहली बार, धान के सीजन के दौरान खेतों के ट्यूबवेलों को दिन में आठ घंटे से अधिक निर्विघ्न बिजली सप्लाई की जा रही है, जिससे किसान दोनों समय खेतों में जाने की बजाय घर बैठकर परिवार के साथ खाना खा सकते हैं।
मुख्यमंत्री ने कहा कि 6,900 किलोमीटर लंबे 18,349 रजबाहों को फिर सुरजीत किया गया, आजादी के बाद बन रही पहली नहर, ‘मालवा नहर’ पर 2,300 करोड़ रुपए खर्च किए जा रहे हैं।
शिक्षा के बारे में मुख्यमंत्री ने कहा कि 118 स्कूल ऑफ एमिनेंस स्थापित किए गए हैं, शिक्षकों को फिनलैंड, सिंगापुर और अहमदाबाद में प्रशिक्षण के लिए भेजा गया है, विद्यार्थियों के लिए बस सेवाओं से 10,000 से अधिक लड़कियों को लाभ पहुंच रहा है, पंजाब ने केरल को पछाड़कर नेशनल अचीवमेंट सर्वे में शीर्ष स्थान हासिल किया है और सरकारी स्कूलों के विद्यार्थियों ने बड़ी संख्या में जेईई और नीट की परीक्षा पास की है।
मुख्यमंत्री भगवंत सिंह मान ने कहा कि साल 2022 से अब तक 1.50 लाख करोड़ रुपए के निवेश प्रस्ताव हासिल हुए हैं, जिससे रोजगार के 5.2 लाख अवसर पैदा हुए हैं। उन्होंने घोषणा की कि पंजाब प्रगतिशील निवेश सम्मेलन 13 से 15 मार्च तक मोहाली में होगा जिसमें विश्व भर से उद्योगपति हिस्सा लेंगे।
उन्होंने कहा कि पंजाब किसानों को देश में गन्ने की सबसे अधिक कीमत 416 रुपये प्रति क्विंटल देता है, पराली जलाने की घटनाओं में 53 प्रतिशत की कमी आई है, और 21 टोल प्लाजा बंद करने से लोगों की रोजाना 67.7 लाख रुपये की बचत हो रही है।
मुख्यमंत्री ने कहा कि पंजाब सरकार ड्यूटी के दौरान जान गंवाने वाले रक्षा जवानों के परिवारों को 1 करोड़ रुपए और ड्यूटी के दौरान जान गंवाने वाले पुलिस कर्मचारियों के परिवारों को 2 करोड़ रुपए का मान भत्ता प्रदान करती है।
सड़क सुरक्षा फोर्स के बारे में जिक्र करते हुए मुख्यमंत्री ने कहा कि यह देश में अपनी तरह की अनोखी पहल है। उन्होंने कहा कि पिछले साल फरवरी में इसकी शुरुआत के बाद, सड़क हादसों में होने वाली मौतों में 48 प्रतिशत से अधिक की कमी आई है। यह फोर्स 4,200 किलोमीटर हाईवे पर तैनात है जो ट्रैफिक व्यवस्था को सुचारू बनाती है।
उन्होंने कहा कि गांवों के छप्पड़ों की सफाई की जा रही है, लाइब्रेरी बनाई गई हैं, 49,000 किलोमीटर ग्रामीण सड़कों को अपग्रेड किया जा रहा है, युवाओं को मिनी बसों के 1,600 परमिट जारी किए गए हैं, ईजी रजिस्ट्री शुरू की गई है। उन्होंने कहा कि श्री गुरु रविदास जी को समर्पित खुरालगढ़ में 148 करोड़ रुपए की यादगार बनाई जा रही है।
होशियारपुर जिले की प्रशंसा करते हुए मुख्यमंत्री भगवंत सिंह मान ने कहा कि यह पंजाब का सबसे अधिक पढ़ा-लिखा जिला है, लिंग अनुपात में सबसे ऊपर है, एथलेटिक्स और फुटबॉल में इसका बड़ा योगदान है। इस जिले के कस्बे माहिलपुर को विश्व स्तर पर फुटबॉल की नर्सरी के रूप में जाना जाता है। उन्होंने कहा कि होशियारपुर में मेडिकल कॉलेज पर काम जल्दी शुरू हो जाएगा और फरवरी में होने वाले ‘नेचर फेस्ट’ के लिए पोस्टर जारी किया।
इस दौरान मुख्यमंत्री भगवंत सिंह मान ने परेड का निरीक्षण किया, सांस्कृतिक प्रस्तुतियों को देखा और गणतंत्र दिवस समारोह के दौरान प्राप्तियों हासिल करने वालों को सम्मानित किया।
इससे पहले मुख्यमंत्री ने परेड कमांडर धीरेंद्र वर्मा आई.पी.एस. और सहायक परेड कमांडर रमनप्रीत सिंह गिल के नेतृत्व वाली परेड का निरीक्षण किया और पंजाब पुलिस, पंजाब होमगार्ड्स, पैसको, एन.सी.सी., बॉय स्काउट्स, पुलिस कैडेट्स, गर्ल गाइड्स और पंजाब पुलिस ब्रास बैंड की टुकड़ियों से सलामी ली।
पी.ए.पी. जालंधर टीम द्वारा टेंट पेगिंग और भांगड़ा, गिद्दा, समूह डांस, पी.टी. शो और स्कूली विद्यार्थियों द्वारा समूह गायन सहित रंगारंग सांस्कृतिक कार्यक्रम भी पेश किया गया।
मुख्यमंत्री ने स्वतंत्रता सेनानियों और उनके परिजनों का सम्मान किया, दिव्यांगजन व्यक्तियों को ट्राइसाइकिल और जरूरतमंद महिलाओं को सिलाई मशीनें वितरित की। इस मौके पर राज्य और जिला प्रशासन के विकास को दर्शाती झांकियां भी प्रदर्शित की गईं।
मुख्यमंत्री भगवंत सिंह मान ने गणतंत्र दिवस समारोह के दौरान समाज में शानदार योगदान देने वाले विभिन्न क्षेत्रों की व्यक्तियों और अन्य अधिकारियों को भी सम्मानित किया।
——————————————————————————————————————-